Districts News

ਮੌਸਮ ਵਿਭਾਗ ਦੀ ਭਵਿੱਖਵਾਣੀ ਅਜੇ ਨਹੀਂ ਮਿਲੇਗੀ ਠੰਡ ਤੋਂ ਰਾਹਤ ਜਾਣੋਂ ਸੂਬੇ ਦਾ ਹਾਲPunjabkesari TV

1 views one month ago

ਲੁਧਿਆਣਾ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਮੌਸਮ ਵਿਭਾਗ ਵੱਲੋਂ ਭਵਿਖਵਾਣੀ ਕੀਤੀ ਗਈ ਹੈ।    ਉਨ੍ਹਾਂ ਕਿਹਾ ਕਿ 26 ਜਨਵਰੀ ਗਣਤੰਤਰ ਦਿਹਾੜੇ ਮੌਕੇ ਲੋਕਾਂ ਨੂੰ ਸੰਘਣੀ ਧੁੰਦ ਦਾ ਸਾਹਮਣਾ ਕਰਨਾ ਪੈ ਸਕਦਾ ਹੈ, ਅਤੇ 27 ਜਨਵਰੀ ਸੋਮਵਾਰ ਨੂੰ ਸੂਬੇ ਦੇ ਕਈ ਹਿੱਸਿਆਂ ਦੇ ਵਿੱਚ ਮੀਂਹ ਵੀ ਪੈ ਸਕਦਾ ਹੈ। ਆਉਂਦੇ ਸੋਮਵਾਰ ਤੋਂ ਮੰਗਲਵਾਰ ਤੱਕ ਪੰਜਾਬ ਦੇ ਕਈ ਹਿੱਸਿਆਂ ਦੇ ਵਿੱਚ ਸੰਘਣੀ ਧੁੰਦ ਦੇ ਨਾਲ ਮੀਂਹ ਪੈਣ ਦੇ ਆਸਾਰ ਵੀ ਹਨ, ਜਿਸ ਨਾਲ ਦਿਨ ਦੇ ਤਾਪਮਾਨ ਅਤੇ ਰਾਤ ਦੇ ਤਾਪਮਾਨ ਦੇ ਵਿੱਚ ਹੋਰ ਵੀ ਗਿਰਾਵਟ ਦਰਜ ਕੀਤੀ ਜਾਵੇਗੀ ਅਤੇ ਸੂਬਾ ਵਾਸੀਆਂ ਨੂੰ ਜਨਵਰੀ ਮਹੀਨੇ ਦੇ ਆਖਰ ਤੱਕ ਠੰਡ ਤੋਂ ਫਿਲਹਾਲ ਕੋਈ ਰਾਹਤ ਨਹੀਂ ਮਿਲੇਗੀ..