ਅੱਜ ਦਾ ਮੁੱਦਾ

Aj Da Mudda : ਕੀ ਸਿਆਸੀ ਸਾਜਿਸ਼ ਕਰਕੇ ਵਿਜੈ ਕੁੰਵਰ ਪ੍ਰਤਾਪ ਦਾ ਹੋਇਆ ਤਬਾਦਲਾPunjabkesari TV

5 years ago

ਬੇਅਦਬੀਆਂ ਤੇ ਗੋਲੀਕਾਂਡ ਮਾਮਲੇ ਦੀ ਜਾਂਚ ਕਰੇ ਰਹੀ ਐਸ.ਆਈ.ਟੀ. ਦੇ ਮੈਂਬਰ ਆਈ.ਜੀ. ਕੁੰਵਰ ਵਿਜੇ ਪ੍ਰਤਾਪ ਦਾ ਤਬਾਦਲਾ ਕਰ ਦਿੱਤਾ ਗਿਆ ਹੈ। ਬੀਤੇ ਦਿਨੀ ਅਕਾਲੀ ਦਲ ਨੇ ਚੋਣ ਕਮਿਸ਼ਨ ਨੂੰ ਸ਼ਿਕਾਇਤ ਕੀਤੀ ਸੀ ਕਿ ਜਾਂਚ ਟੀਮ ਬਦਲੇ ਦੀ ਭਾਵਨਾ ਨਾਲ ਕਾਰਵਾਈ ਕਰ ਰਹੀ ਹੈ, ਜਿਸਦਾ ਅਸਰ ਲੋਕ ਸਭਾ ਚੋਣਾਂ 'ਤੇ ਪੈ ਸਕਦਾ ਹੈ। ਚੋਣ ਕਮਿਸ਼ਨ ਦੀਆਂ ਸਿਫਾਰਿਸ਼ਾਂ 'ਤੇ ਕੁੰਵਰ ਵਿਜੇ ਪ੍ਰਤਾਪ ਦਾ ਤਬਾਦਲਾ ਹੋਇਆ ਹੈ। ਉਧਰ ਦੂਜੇ ਪਾਸੇ ਸਿੱਖ ਜਥੇਬੰਦੀਆਂ ਦਾ ਆਰੋਪ ਹੈ ਕਿ ਅਕਾਲੀ ਦਲ ਇਸ ਮਾਮਲੇ 'ਚ ਫਸ ਰਿਹਾ ਸੀ ਇਸ ਲਈ ਕੁੰਵਰ ਵਿਜੇ ਪ੍ਰਤਾਪ ਦਾ ਤਬਾਦਲਾ ਕਰਵਾਇਆ ਗਿਆ ਹੈ। ਇਸ ਪੂਰੇ ਘਟਨਾਕ੍ਰਮ 'ਤੇ ਪੰਜਾਬ ਦੀ ਜਨਤਾ ਦੀ ਕੀ ਰਾਏ ਹੈ ਜਾਣਦੇ ਹਾਂ ਸਾਡੇ ਖਾਸ ਪ੍ਰੋਗਰਾਮ 'ਚ...;