ਅੱਜ ਦਾ ਮੁੱਦਾ

Aj Da Mudda : ਕੀ ਕੇਂਦਰ ਤੋਂ 1000 ਕਰੋੜ ਹੜ੍ਹ ਰਾਹਤ ਪੈਕੇਜ ਦੀ ਮੰਗ ਕਾਫੀ ਹੈ?Punjabkesari TV

4 years ago

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਪੱਤਰ ਲਿਖ ਕੇ 1000 ਕਰੋੜ ਰੁਪਏ ਦਾ ਵਿਸ਼ੇਸ਼ ਹੜ੍ਹ ਰਾਹਤ ਪੈਕੇਜ ਮੰਗਿਆ ਹੈ। ਮੁੱਖ ਮੰਤਰੀ ਨੇ ਨਾਲ ਹੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕੋਲ ਇਹ ਵੀ ਮੰਗ ਕੀਤੀ ਹੈ ਕਿ ਉਹ ਮੌਜੂਦਾ ਫਸਲੀ ਸੀਜ਼ਨ ਦੌਰਾਨ ਪ੍ਰਭਾਵਿਤ ਹੋਏ ਕਿਸਾਨਾਂ ਦੇ ਬੈਂਕਾਂ/ਵਿੱਤ ਸੰਸਥਾਵਾਂ ਤੋਂ ਲਏ ਫਸਲੀ ਕਰਜ਼ਿਆਂ ਨੂੰ ਮੁਆਫ ਕਰਨ ਲਈ ਤੁਰੰਤ ਸਬੰਧਤ ਅਧਿਕਾਰੀਆਂ ਨੂੰ ਵੀ ਹਦਾਇਤਾਂ ਦੇਣ ।