Breaking News

ਦੇਖੋ ਪੰਜਾਬ ਦੇ ਹੜ੍ਹਾਂ ਦੀ ਪੂਰੀ ਜਾਣਕਾਰੀPunjabkesari TV

4 years ago

ਪੰਜਾਬ ਚ ਹੜ੍ਹਾਂ ਦਾ ਕਹਿਰ ਜਾਰੀ ਹੈ ਜਿਥੇ ਹਜ਼ਾਰਾਂ ਲੋਕ ਆਪਣੇ ਘਰ ਛੱਡਣ ਲਈ ਮਜ਼ਬੂਰ ਹੋ ਗਏ ,ਲੱਖਾਂ ਏਕੜ ਫ਼ਸਲ ਤਬਾਹ ਹੋ ਗਈ ਐਥੋਂ ਤੱਕ ਹਜ਼ਾਰਾਂ ਪਸ਼ੂਆਂ ਦੀ ਮੌਤ ਤੱਕ ਵੀ ਹੋ ਗਈ। ਇਸ ਲਈ ਪੰਜਾਬ ਸਰਕਾਰ ਨੇ  ਹੜ ਪ੍ਰਭਾਵਿਤ ਜ਼ਿਲਿਆਂ ਲਈ 475.56 ਕਰੋੜ ਰੁਪਏ ਦੀ ਰਕਮ ਜਾਰੀ ਕੀਤੀ ਹੈ ,ਜਿਨ੍ਹਾਂ ਚੋ  242.33 ਕਰੋੜ ਰੁਪਏ ਬੁਨਿਆਦੀ ਢਾਂਚੇ ਦੇ ਕੰਮਾਂ ਅਤੇ ਰਾਹਤ ਕਾਰਜਾਂ ਲਈ ਵਰਤੇ ਜਾ ਰਹੇ ਹਨ ਜਦਕਿ 233.32 ਕਰੋੜ ਰੁਪਏ ਨੁਕਸਾਨ ਦਾ ਸਹੀ ਢੰਗ ਨਾਲ ਅਨੁਮਾਨ ਲਾਉਣ ਅਤੇ ਯੋਜਨਾਵਾਂ ਤਿਆਰ ਕਰਨ ਤੋਂ ਬਾਅਦ ਘੱਟ  ਸਮੇਂ ਵਿਚ ਮੁਹੱਈਆ ਕਰਵਾਏ ਜਾਣਗੇ। ਤੁਹਾਨੂੰ ਦਸ ਦਈਏ 22 ਜ਼ਿਲਿਆਂ ਵਿਚ ਔਸਤਨ 317.63 ਐਮ.ਐਮ ਮੀਂਹ ਪਿਆ ਜਿਸ ਨਾਲ 18 ਜ਼ਿਲਿਆਂ ਦੇ 544 ਪਿੰਡਾਂ ਨੂੰ ਨੁਕਸਾਨ ਹੋਇਆ ਅਤੇ 13,635 ਵਿਅਕਤੀ ਪ੍ਰਭਾਵਿਤ ਹੋਏ। ਜੋ ਹੜ ਰਾਹਤ ਅਤੇ ਬੁਨਿਆਦੀ ਢਾਂਚੇ ਦੇ ਕੰਮ ਕਰਨ ਲਈ ਕੁਲ 475.56 ਕਰੋੜ ਰੁਪਏ ਰੱਖੇ ਗਏ ਹਨ ਜਿਨਾਂ ਵਿਚੋਂ 68.75 ਕਰੋੜ ਰੁਪਏ ਰੂਪਨਗਰ ਜ਼ਿਲੇ ਵਿਚ ਲੋੜੀਂਦੇ ਕਾਰਜਾਂ ’ਤੇ ਖਰਚੇ ਜਾਣਗੇ। ਇਸੇ ਤਰਾਂ ਮੋਗਾ ਲਈ 91.38 ਕਰੋੜ ਰੁਪਏ, ਜਲੰਧਰ ਲਈ 119.85 ਕਰੋੜ ਰੁਪਏ, ਕਪੂਰਥਲਾ ਲਈ 189.62 ਕਰੋੜ ਰੁਪਏ, ਫਾਜ਼ਿਲਕਾ ਲਈ 54 ਲੱਖ ਰੁਪਏ ਅਤੇ ਫਿਰੋਜ਼ਪੁਰ ਲਈ 5.42 ਕਰੋੜ ਰੁਪਏ ਖਰਚ ਕੀਤੇ ਜਾਣੇ ਹਨ।  shots
 

NEXT VIDEOS