Breaking News

Ravneet Bittu ਨੂੰ ਹਰਾਉਣ ਲਈ Akali Dal ਨੇ ਖੋਲਿਆ ਪੱਤਾ ?Punjabkesari TV

103 views 5 days ago

ਸ਼੍ਰੋਮਣੀ ਅਕਾਲੀ ਦਲ ਨੇ ਲੁਧਿਆਣਾ ਲੋਕ ਸਭਾ ਸੀਟ ਲਈ ਸੀਨੀਅਰ ਅਕਾਲੀ ਲੀਡਰ ਤੇ ਸਾਬਕਾ ਕੈਬਨਿਟ ਮੰਤਰੀ ਮਹੇਸ਼ ਇੰਦਰ ਸਿੰਘ ਗਰੇਵਾਲ ਨੂੰ ਮੈਦਾਨ 'ਚ ਉਤਾਰਿਆ ਹੈ। ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਚੰਡੀਗੜ੍ਹ 'ਚ ਇਸ ਦਾ ਐਲਾਨ ਕੀਤਾ। ਇਸ ਤੋਂ ਪਹਿਲਾਂ ਲੁਧਿਆਣਾ ਸੀਟ ਲਈ ਸੀਨੀਅਰ ਆਗੂ ਅਤੇ ਬੁਲਾਰੇ ਦਲਜੀਤ ਸਿੰਘ ਚੀਮਾ ਦੇ ਨਾਂ ਦੀ ਵੀ ਚਰਚਾ ਸੀ। ਅਕਾਲੀ ਦਲ ਨੇ ਆਪਣੇ ਕੋਟੇ ਦੀਆਂ 8 ਸੀਟਾਂ 'ਤੇ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ, ਜਦਕਿ ਬਠਿੰਡਾ ਤੇ ਫਿਰੋਜ਼ਪੁਰ ਤੋਂ ਅਜੇ ਉਮੀਦਵਾਰਾਂ ਦਾ ਐਲਾਨ ਹੋਣਾ ਬਾਕੀ ਹੈ। ਬੀਜੇਪੀ ਨੇ ਆਪਣੇ ਕੋਟੇ ਦੀਆਂ 3 ਸੀਟਾਂ 'ਚੋਂ ਕਿਸੇ 'ਤੇ ਉਮ੍ਮੀਦਵਾਰ ਹਾਲੇ ਨਹੀਂ ਉਤਾਰਿਆ। ਕਾਂਗਰਸ ਨੇ ਲੁਧਿਆਣਾ ਲੋਕ ਸਭਾ ਸੀਟ ਲਈ ਮੌਜੂਦਾ ਸਾਂਸਦ ਰਵਨੀਤ ਬਿੱਟੂ ਨੂੰ ਦੋਬਾਰਾ ਚੋਣ ਮੈਦਾਨ 'ਚ ਉਤਾਰਿਆ ਹੈ।  ਪੰਜਾਬ ਡੈਮੋਕ੍ਰੇਟਿਕ ਅਲਾਇੰਸ ਵਲੋਂ ਵਿਧਾਇਕ ਸਿਮਰਜੀਤ ਸਿੰਘ ਬੈਂਸ ਜਦਕਿ ਆਮ ਆਦਮੀ ਪਾਰਟੀ ਨੇ ਅਜੇ ਤਕ ਆਪਣਾ ਪੱਤਾ ਨਹੀਂ ਖੋਲਿਆ।