ਵਿਦੇਸ਼

Nepal International Nagar Kirtan ਫਤਿਹਗੜ੍ਹ ਸਾਹਿਬ ਤੋਂ ਹੋਇਆ ਰਵਾਨਾPunjabkesari TV

1 views 7 months ago

ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਇੰਟਰਨੈਸ਼ਨਲ ਨਗਰ ਕੀਰਤਨ ਕਾਠਮਾਂਡੂ ਨੇਪਾਲ ਤੋਂ ਆਰੰਭ ਹੋ ਕੇ ਵੱਖ ਵੱਖ ਰਾਜਾਂ, ਜ਼ਿਲ੍ਹਿਆਂ ਤੇ ਸ਼ਹਿਰਾਂ ਤੋਂ ਹੁੰਦਾ ਹੋਇਆ ਕਲ  ਦੇਰ ਰਾਤ  ਗੁਰਦੁਆਰਾ ਸ੍ਰੀ ਫਤਿਹਗੜ੍ਹ ਸਾਹਿਬ ਵਿਖੇ ਪਹੁੰਚਿਆ, ਜਿੱਥੇ ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ਦੇ ਪ੍ਰਬੰਧਕਾਂ ਅਤੇ ਹਲਕੇ ਦੀ ਸੰਗਤ  ਵੱਲੋਂ ਨਗਰ ਕੀਰਤਨ ਦਾ ਭਰਵਾਂ ਸਵਾਗਤ ਕੀਤਾ ਗਿਆ । ਦੇਰ ਰਾਤ  ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਠਹਿਰਾਉ ਹੋਣ ਉਪਰੰਤ ਸਵੇਰੇ ਇਹ ਨਗਰ ਕੀਰਤਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਅਤੇ ਪੰਜ ਪਿਆਰਿਆਂ ਦੀ ਅਗਵਾਈ ਵਿੱਚ ਆਪਣੇ ਅਗਲੇ ਪੜਾਅ ਲਈ ਰਵਾਨਾ ਹੋ ਗਿਆ । ਕਾਠਮਾਂਡੂ ਤੋਂ ਨਗਰ ਕੀਰਤਨ ਨਾਲ ਪਹੁੰਚੇ ਪ੍ਰਬੰਧਕਾਂ ਨੇ ਦੱਸਿਆ ਕਿ ਉਨ੍ਹਾਂ ਦਾ ਰਸਤੇ ਵਿੱਚ ਥਾਂ ਥਾਂ ਤੇ ਸੰਗਤਾਂ ਵੱਲੋਂ ਭਰਵਾਂ ਸਵਾਗਤ ਕੀਤਾ ਗਿਆ ਅਤੇ ਉਹ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਧੰਨਵਾਦ ਕਰਦੇ ਹਨ ਜਿਨ੍ਹਾਂ ਵੱਲੋਂ ਨਗਰ ਕੀਰਤਨ ਦੇ ਸਵਾਗਤ ਅਤੇ ਓਹਨਾ ਦੇ  ਰਹਿਣ ਦੇ ਉਚੇਚੇ ਤੌਰ ਤੇ ਪ੍ਰਬੰਧ ਕਰਵਾਏ ਗਏ