Districts News

ਮੰਗਣੀ ਤੋਂ ਚਾਰ ਦਿਨ ਬਾਅਦ ਲੜਕੀ 'ਤੇ ਐਸਿਡ ਅਟੈਕPunjabkesari TV

5 years ago

 

ਲੁਧਿਆਣਾ ਦੇ ਟਿੱਬਾ ਰੋਡ ਇਲਾਕੇ 'ਚ ਨਕਾਬਪੋਸ਼ ਵਿਅਕਤੀਆਂ ਵਲੋਂ ਇਕ ਲੜਕੀ 'ਤੇ ਐਸਿਡ ਅਟੈਕ ਕੀਤਾ ਗਿਆ....ਪੀੜਤ ਲੜਕੀ ਦੇ ਭਰਾ ਨੇ ਦੱਸਿਆ ਕਿ ਘਰ ਦੇ ਬਾਹਰੋਂ ਕਿਸੇ ਵਲੋਂ ਉਸ ਦੀ ਭੈਣ ਨੂੰ ਆਵਾਜ਼ ਦਿੱਤੀ ਗਈ ਤੇ ਜਦੋਂ ਉਸ ਨੇ ਗੇਟ ਖੋਲ੍ਹਿਆ ਤਾਂ ਉਕਤ ਵਿਅਕਤੀ ਉਸ 'ਤੇ ਤੇਜ਼ਾਬ ਸੁੱਟ ਕੇ ਫਰਾਰ ਹੋ ਗਿਆ...ਪੀੜਤ ਲੜਕੀ ਨੂੰ ਲੁਧਿਆਣਾ ਦੇ ਸੀ. ਐੱਮ. ਸੀ. ਹਸਪਤਾਲ 'ਚ ਦਾਖਲ ਕਰਵਾਇਆ ਗਿਆ ਹੈ...ਪਰਿਵਾਰ ਨੇ ਦੱਸਿਆ ਕਿ ਉਨ੍ਹਾਂ ਦੀ ਲੜਕੀ ਦੀ ਚਾਰ ਦਿਨ ਪਹਿਲਾਂ ਹੀ ਮੰਗਣੀ ਹੋਈ ਸੀ ਤੇ ਉਨ੍ਹਾਂ ਦੀ ਕਿਸੇ ਨਾਲ ਕੋਈ ਦੁਸ਼ਮਣੀ ਨਹੀਂ ਹੈ...ਪੀੜਤ ਪਰਿਵਾਰ ਵਲੋਂ ਉਕਤ ਘਟਨਾ ਸਬੰਧੀ ਪੁਲਸ ਕੋਲ ਸ਼ਿਕਾਇਤ ਦਰਜ ਕਰਵਾ ਦਿੱਤੀ ਗਈ ਹੈ....