Punjab

ਸ਼ਰਧਾ ਨਾਲ ਮਨਾਇਆ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾPunjabkesari TV

5 years ago

ਸ਼ਹੀਦਾਂ ਦੇ ਸਰਤਾਜ ਸ੍ਰੀ ਗੁਰੂ ਅਰਜਨ ਦੇਵ ਜੀ ਦਾ 412ਵਾਂ ਸ਼ਹੀਦੀ ਦਿਹਾੜਾ ਪੰਜਾਬ ਭਰ 'ਚ ਸ਼ਰਧਾ ਭਾਵ ਨਾਲ ਮਨਾਇਆ ਗਿਆ....ਇਹ ਦੋ ਤਸਵੀਰਾਂ ਅੰਮ੍ਰਿਤਸਰ ਤੇ ਤਰਨਤਾਰਨ ਸਾਹਿਬ ਦੀਆਂ ਨੇ...ਵੱਡੀ ਗਿਣਤੀ 'ਚ ਸਿੱਖ ਸ਼ਰਧਾਲੂਆਂ ਨੇ ਸ੍ਰੀ ਦਰਬਾਰ ਸਾਹਿਬ ਵਿਖੇ ਮੱਥਾ ਟੇਕਿਆ ਤੇ ਇਲਾਹੀ ਬਾਣੀ ਦਾ ਕੀਰਤਨ ਸੁਣ ਗੁਰੂ ਘਰ ਦੀਆਂ ਖੁਸ਼ੀਆਂ ਪ੍ਰਾਪਤ ਕੀਤੀਆਂ...ਸੰਗਤਾਂ ਨੇ ਪਵਿੱਤਰ ਸਰੋਵਰਾਂ 'ਚ ਇਸ਼ਨਾਨ ਕੀਤਾ ਤੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ....ਇਕ ਪਾਸੇ ਜਿਥੇ ਸ੍ਰੀ ਹਰਿਮੰਦਰ ਸਾਹਿਬ 'ਚ ਗੁਰਦੁਆਰਾ ਸ੍ਰੀ ਰਾਮਸਰ ਸਾਹਿਬ ਵਿਖੇ ਧਾਰਮਿਕ ਸਮਾਗਮ ਦਾ ਆਯੋਜਨ ਕੀਤਾ ਗਿਆ...ਉਥੇ ਹੀ ਦੂਜੇ ਪਾਸੇ ਤਰਨਤਾਰਨ ਸਾਹਿਬ ਵਿਖੇ ਸਿੱਖ ਇਤਿਹਾਸ ਦੀਆਂ ਮਸ਼ੀਨੀ ਝਾਕੀਆਂ ਰਾਹੀਂ ਸੰਗਤ ਨੂੰ ਇਤਿਹਾਸ ਬਾਰੇ ਜਾਣੂ ਕਰਵਾਇਆ ਗਿਆ...ਇਸ ਪਵਿੱਤਰ ਦਿਹਾੜੇ 'ਤੇ ਠੰਡੇ-ਮਿੱਠੇ ਜਲ ਦੀ ਛਬੀਲ ਵੀ ਲਗਾਈ ਗਈ... ਗੁਰੂ ਘਰ ਪਹੁੰਚ ਕੇ ਸੰਗਤਾਂ ਨੇ ਖੁਦ ਨੂੰ ਵਡਭਾਗਾ ਦੱਸਿਆ... 

NEXT VIDEOS