Punjab

ਕਸ਼ਮੀਰੀ ਵਿਦਿਆਰਥੀਆਂ ਤੋਂ ਬਾਅਦ ਇਕ ਹੋਰ ਸ਼ੱਕੀ ਗ੍ਰਿਫ਼ਤਾਰ!Punjabkesari TV

5 years ago

ਜਲੰਧਰ ਪੁਲਸ ਨੇ ਇਕ ਸ਼ੱਕੀ ਨੂੰ ਹਿਰਾਸਤ 'ਚ ਲਿਆ ਹੈ।  ਕਸ਼ਮੀਰੀ ਵਿਦਿਆਰਥੀਆਂ ਦੀ ਗ੍ਰਿਫਤਾਰੀ ਤੋਂ ਬਾਅਦ ਜਲੰਧਰ 'ਚ ਇਕ ਹੋਰ ਸ਼ੱਕੀ ਨੂੰ ਹਿਰਾਸਤ 'ਚ ਲਿਆ ਗਿਆ ਹੈ। ਪੁਲਸ ਵੱਲੋਂ ਹਿਰਾਸਤ 'ਚ ਲਏ ਗਏ ਸ਼ੱਕੀ ਦਾ ਨਾਂ ਸੁਹੇਲ ਅਹਿਮਦ ਭੱਟ ਦੱਸਿਆ ਜਾ ਰਿਹਾ ਹੈ। ਜਿਸਦਾ ਸਿਵਲ ਹਸਪਤਾਲ 'ਚ ਮੈਡੀਕਲ ਵੀ ਕਰਵਾਇਆ ਗਿਆ। ਹਾਲਾਂਕਿ ਅਜੇ ਪੁਲਸ ਵੱਲੋਂ ਇਸ ਮਾਮਲੇ 'ਚ ਕੋਈ ਵੀ ਜਾਣਕਾਰੀ ਮੀਡੀਆ ਨਾਲ ਸਾਂਝੀ ਨਹੀਂ ਕੀਤੀ ਗਈ ਹੈ ਤੇ ਨਾ ਹੀ ਪੁਲਸ ਨੇ ਕੋਈ ਪੁਸ਼ਟੀ ਕੀਤੀ ਹੈ। ਜਿਕਰਯੋਗ ਹੈ ਕਿ ਸਿਟੀ ਇੰਸਟੀਚਿਊਟ 'ਚੋਂ ਤਿੰਨ ਕਸ਼ਮੀਰੀ ਵਿਦਿਆਰਥੀਆਂ ਨੂੰ ਪੁਲਸ ਨੇ ਗ੍ਰਿਫਤਾਰ ਕੀਤਾ ਸੀ। ਜਿਸਤੋਂ ਬਾਅਦ ਇਕ ਹੋਰ ਸ਼ੱਕੀ ਨੂੰ ਹਿਰਾਸਤ 'ਚ ਲਿਆ ਗਿਆ ਹੈ। 
 

NEXT VIDEOS