Punjab

ਖਹਿਰਾ ਦੇ ਦੋਸਤ ਨੇ ਕੇਜਰੀਵਾਲ ਨੂੰ ਪਾਈ 'ਜੱਫੀ'Punjabkesari TV

5 years ago

ਇਸ ਵੇਲੇ ਦੀ ਵੱਡੀ ਖ਼ਬਰ ਆਮ ਆਦਮੀ ਪਾਰਟੀ ਖੇਮੇ ਤੋ ਆ ਰਹੀ ਹੈ, ਅਕਾਲੀ ਦਲ ਦੇ ਕਾਰਜਕਾਲ ਦੌਰਾਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਮਾਮਲਿਆਂ ਦੀ ਜਾਂਚ ਕਰਨ ਵਾਲੇ ਸਾਬਕਾ ਜਸਟਿਸ ਜ਼ੋਰਾ ਸਿੰਘ 'ਆਪ' 'ਚ ਸ਼ਾਮਲ ਹੋ ਗਏ ਹਨ। ਦੱਸਣਯੋਗ ਹੈ ਕਿ ਜ਼ੋਰਾ ਸਿੰਘ ਨੇ ਪਿਛਲੀ ਅਕਾਲੀ-ਭਾਜਪਾ ਸਰਕਾਰ ਦੌਰਾਨ ਸਾਲ 2015 ਵਿਚ ਵਾਪਰੇ ਬੇਅਦਬੀ ਮਾਮਲਿਆਂ ਦੀ ਜਾਂਚ ਕੀਤੀ ਸੀ ਪਰ ਉਨ੍ਹਾਂ ਦੀ ਰਿਪੋਰਟ 'ਤੇ ਤਤਕਾਲੀ ਸਰਕਾਰ ਵੱਲੋਂ ਕੋਈ ਵੀ ਕਾਰਵਾਈ ਨਹੀਂ ਕੀਤੀ ਗਈ ਸੀ। ਉਥੇ ਹੀ ਦੂਜੇ ਪਾਸੇ ਸੁਖਪਾਲ ਖਹਿਰਾ ਧੜ੍ਹੇ ਨੂੰ ਝਟਕਾ ਦਿੰਦੇ ਹੋਏ ਜੈ ਕਿਸ਼ਨ ਰੋੜੀ ਮੁੜ ਆਪ 'ਚ ਸ਼ਾਮਿਲ ਹੋ ਗਏ ਹਨ ।