Punjab

'AAP' ਦਾ Social Media ਇੰਚਾਰਜ Akali Dal 'ਚ ਸ਼ਾਮਲPunjabkesari TV

4 years ago

ਲੋਕ ਸਭਾ ਚੋਣਾਂ ਦੀ ਸ਼ੁਰੂਆਤ ਹੁੰਦੇ ਹੀ ਆਗੂਆਂ ਵਲੋਂ ਪਾਰਟੀਆਂ ਬਦਲਣ ਦੀ ਕਵਾਇਦ ਸ਼ੁਰੂ ਹੋ ਗਈ...ਜੇਕਰ ਗੱਲ ਆਮ ਆਦਮੀ ਪਾਰਟੀ ਦੀ ਕਰੀਏ ਤਾਂ ਇਸ ਪਾਰਟੀ ਦੇ ਆਗੂਆਂ ਵਲੋਂ ਦੂਜੀਆਂ ਪਾਰਟੀਆਂ ਦਾ ਰੁਖ ਕਰਨ ਦਾ ਸਿਲਸਿਲਾ ਲਗਾਤਾਰ ਜਾਰੀ ਹੈ....ਆਮ ਆਦਮੀ ਪਾਟਰੀ ਨੂੰ ਤਾਜ਼ਾ ਝਟਕਾ ਬਠਿੰਡਾ ਤੋਂ ਲੱਗਾ ਹੈ ਜਿਥੇ ਆਪ ਦੇ ਸੋਸ਼ਲ ਮੀਡੀਆ ਇੰਚਾਰਜ ਬਲਤੇਜ ਸਿੰਘ ਕਾਲਾ ਗੋਦਾਰਾ ਪਾਰਟੀ ਛੱਡ ਅਕਾਲੀ ਦਲ 'ਚ ਸ਼ਾਮਲ ਹੋ ਗਏ.....ਇਸ ਮੌਕੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਵਲੋਂ ਕਾਲਾ ਗੋਦਾਰਾ ਦੇ ਘਰ ਪਹੁੰਚ ਕੇ ਉਸ ਨੂੰ ਅਕਾਲੀ ਦਲ 'ਚ ਸ਼ਾਮਲ ਕੀਤਾ ਗਿਆ....ਦੱਸ ਦੇਈਏ ਕਿ ਕਾਲਾ ਗੋਦਾਰਾ ਨਾਲ ਉਨ੍ਹਾਂ ਦੇ ਦੋ ਦਰਜਨ ਦੇ ਕਰੀਬ ਸਾਥੀ ਵੀ ਆਮ ਆਦਮੀ ਪਾਰਟੀ ਛੱਡ ਅਕਾਲੀ ਦਲ 'ਚ ਸ਼ਾਮਲ ਹੋ ਗਏ ਨੇ....ਕਾਲਾ ਗੋਦਾਰਾ ਵਲੋਂ ਘਰ ਪਹੁੰਚੇ ਪ੍ਰਕਾਸ਼ ਸਿੰਘ ਬਾਦਲ ਨੂੰ ਸ੍ਰੀ ਦਰਬਾਰ ਸਾਹਿਬ ਦਾ ਮਾਡਲ ਦੇ ਕੇ ਸਨਮਾਨਿਤ ਕੀਤਾ ਗਿਆ....

NEXT VIDEOS