Punjab

Queensland ਸੰਸਦ 'ਚ ਪਹਿਲੀ ਵਾਰ ਮਨਾਇਆ ਗਿਆ ਸ਼੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬPunjabkesari TV

4 years ago

ਪੰਜਾਬੀ ਜਿੱਥੇ ਵੀ ਜਾਂਦੇ ਨੇ ਓਥੇ ਛੋਟਾ ਪੰਜਾਬ ਵਸਾ ਲੈਂਦੇ ਨੇ। ਇਹ ਕਲਾ ਸਾਡੇ ਗੁਰੂ ਦੀ ਦਾਤ ਹੈ ਸਾਂਨੂੰ। ਸ਼੍ਰੀ ਗੁਰੂ ਨਾਨਕ ਦੇਵ ਜੀ ਦਾ 550ਵਾਂ ਪ੍ਰਕਾਸ਼ ਪੁਰਬ ਪੂਰੀ ਦੁਨੀਆਂ 'ਚ ਉਤਸ਼ਾਹ ਨਾਲ ਮਨਾਇਆ ਗਿਆ। ਇਸ ਵਾਰ ਅਸਟਰੇਲੀਅਨ ਦੇ ਕਵੀਨਲੈਂਡ ਸੂਬੇ ਦੀ ਪਾਰਲੀਮੈਂਟ ਬ੍ਰਿਸਬੇਨ ਸ਼ਹਿਰ 'ਚ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਇਆ ਗਿਆ। ਜਿਸ ਦੌਰਾਨ ਸਥਾਨਕ ਸਰਕਾਰਾਂ ਦੇ ਮੰਤਰੀ ਸਟਰਲਿੰਗ ਹਿੰਚਲਿਫ ਨੇ ਸ਼ਿਰਕਤ ਕੀਤੀ। ਆਸਟ੍ਰੇਲੀਆ ਦੇ ਨਾਲ-ਨਾਲ ਦੁਨੀਆਂ ਭਰ 'ਚ ਵਸਦੇ ਪੰਜਾਬੀਆਂ ਨੂੰ ਮੁਬਾਰਕਾਂ ਵੀ ਦਿੱਤੀਆਂ। ਦੱਸ ਦੇਈਏ ਕਿ ਇਸ ਸ਼ੁਭ ਮੌਕੇ 'ਤੇ ਵੱਡੀ ਗਿਣਤੀ 'ਚ ਸ਼ਰਧਾਲੂਆਂ ਨੇ ਸ਼ਿਰਕਤ ਕੀਤੀ ਤੇ ਗੁਰੂ ਸਾਹਿਬ ਦੀ ਗੁਰਬਾਣੀ ਕੀਰਤਨ ਦਾ ਅਨੰਦ ਮਾਣਿਆ।