Punjab

ਸ੍ਰੀ ਗੁਰੂ ਰਵਿਦਾਸ ਮੰਦਰ ਵਿਵਾਦ : ਸੁਪਰੀਮ ਕੋਰਟ ਨੇ ਕਿਹਾ- ਮੁੱਦੇ ਨੂੰ ਨਾ ਵਧਾਓPunjabkesari TV

4 years ago

ਇਸ ਵੇਲੇ ਦੀ ਵੱਡੀ ਖਬਰ ਜਗਬਾਣੀ ਟੀਵੀ 'ਤੇ ਦਸਤਕ ਦੇ ਰਹੀ ਹੈ ਕਿ ਸੁਪਰੀਮ ਕੋਰਟ ਨੇ ਆਪਣੇ ਇਕ ਆਦੇਸ਼ ਵਿਚ ਦਿੱਲੀ ਦੇ ਤੁਗਲਕਾਬਾਦ ਵਨ ਖੇਤਰ ਵਿਚ ਸ੍ਰੀ ਗੁਰੂ ਰਵਿਦਾਸ ਮੰਦਰ ਢਾਹੇ ਜਾਣ ਦੇ ਮਾਮਲੇ 'ਚ ਸਿਆਸੀਕਰਨ ਨਾ ਕਰਨ ਦੀ ਚਿਤਾਵਨੀ ਦਿੱਤੀ ਹੈ। ਕੋਰਟ ਨੇ ਇਹ ਵੀ ਕਿਹਾ ਕਿ ਇਸ ਮੁੱਦੇ ਨੂੰ ਨਾ ਵਧਾਇਆ ਜਾਵੇ। ਦਰਅਸਲ ਗੁਰੂ ਰਵਿਦਾਸ ਜਯੰਤੀ ਸਮਾਰੋਹ ਕਮੇਟੀ ਵਲੋਂ ਪੇਸ਼ ਹੋਏ ਵਕੀਲ ਨੇ ਜਦੋਂ ਪੰਜਾਬ ਵਿਚ ਇਸ ਮਾਮਲੇ 'ਤੇ ਵਿਰੋਧ ਪ੍ਰਦਰਸ਼ਨ ਦਾ ਜ਼ਿਕਰ ਕੀਤਾ ਤਾਂ ਜਸਟਿਸ ਮਿਸ਼ਰਾ ਦੀ ਪ੍ਰਧਾਨਗੀ ਵਾਲੀ ਬੈਂਚ ਨੇ ਇਹ ਗੱਲ ਆਖੀ। ਬਸ ਇੰਨਾ ਹੀ ਨਹੀਂ ਉਨ੍ਹਾਂ ਨੇ ਧਰਨਾ-ਪ੍ਰਦਰਸ਼ਨ ਲਈ ਲੋਕਾਂ ਨੂੰ ਉਕਸਾਉਣ ਵਾਲਿਆਂ ਵਿਰੁੱਧ ਮਾਨਹਾਣੀ ਦੀ ਕਾਰਵਾਈ ਸ਼ੁਰੂ ਕਰਨ ਦੀ ਚਿਤਾਵਨੀ ਦਿੱਤੀ ਹੈ। ਬੈਂਚ ਨੇ ਕਿਹਾ, ''ਇਕ ਵੀ ਸ਼ਬਦ ਨਾ ਬੋਲੇ ਅਤੇ ਮਾਮਲੇ ਨੂੰ ਵਧਾਓ ਨਾ। ਤੁਸੀਂ ਉਲੰਘਣਾ ਕਰ ਰਹੇ ਹੋ। ਅਸੀਂ ਤੁਹਾਡੇ ਪੂਰੇ ਪ੍ਰਬੰਧਨ ਦੀ ਜਾਂਚ-ਪੜਤਾਲ ਕਰਾਂਗੇ। ਅਸੀਂ ਦੇਖਾਂਗੇ ਕਿ ਕੀ ਕੀਤਾ ਜਾਣਾ ਚਾਹੀਦਾ ਹੈ। ਤੁਸੀਂ ਹੁਕਮ 'ਤੇ ਟਿੱਪਣੀ ਅਤੇ ਆਲੋਚਨਾ ਨਹੀਂ ਕਰ ਸਕਦੇ। ਇਹ ਸੁਪਰੀਮ ਕੋਰਟ ਹੈ, ਇੱਥੇ ਸਿਆਸਤ ਨਾ ਕਰੋ।'' ਦੱਸ ਦੇਈਏ ਕਿ ਸ੍ਰੀ ਗੁਰੂ ਰਵਿਦਾਸ ਮੰਦਰ ਢਾਹੇ ਜਾਣ ਨੂੰ ਲੈ ਕੇ ਕੱਲ ਭਾਵ ਮੰਗਲਵਾਰ ਨੂੰ ਰਵਿਦਾਸ ਭਾਈਚਾਰੇ ਵਲੋਂ ਪੂਰਨ ਬੰਦ ਦਾ ਸੱਦਾ ਦਿੱਤਾ ਗਿਆ ਸੀ। ਇਸ ਮੁੱਦੇ ਨੂੰ ਸੁਲਝਾਉਣ ਲਈ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਦਖਲ ਦੇਣ ਦੀ ਅਪੀਲ ਕੀਤੀ ਸੀ।