Punjab

ਬਟਾਲਾ ਧਮਾਕੇ 'ਤੇ ਕੈਪਟਨ ਨੇ ਟਵੀਟ ਕਰ ਜਤਾਇਆ ਦੁੱਖPunjabkesari TV

4 years ago

ਬਟਾਲਾ ਧਮਾਕੇ 'ਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਦੁੱਖ ਜਤਾਇਆ ਹੈ। ਕੈਪਟਨ ਨੇ ਟਵੀਟ ਕਰਦਿਆਂ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਉਨ੍ਹਾਂ ਟਵੀਟ ਕਰਦਿਆਂ ਲਿਖਿਆ ਹੈ ਕਿ ਬਟਾਲਾ 'ਚ ਪਟਾਕਾ ਫੈਕਟਰੀ 'ਚ ਧਮਾਕਾ ਹੋਣ ਕਾਰਨ ਹੋਏ ਜਾਨੀ ਮਾਲੀ ਨੁਕਸਾਨ ਤੋਂ ਦੁਖੀ ਹਾਂ...ਡੀਸੀ ਅਤੇ ਐਸਐਸਪੀ ਰਾਹਤਾਂ ਕਾਰਜਾਂ ਦੀ ਅਗਵਾਈ ਕਰ ਰਹੇ ਨੇ। ਦੱਸ ਦਈਏ ਕਿ ਬਟਾਲਾ ਦੇ ਜਲੰਧਰ ਰੋਡ 'ਤੇ ਹੰਸਲੀ ਨਾਲੇ ਨੇੜੇ ਸਥਿਤ ਇਕ ਪਟਾਕੇ ਬਣਾਉਣ ਵਾਲੀ ਫੈਕਟਰੀ 'ਚ ਜ਼ਬਰਦਸਤ ਧਮਾਕਾ ਹੋ ਗਿਆ..ਧਮਾਕੇ 'ਚ ਕਈ ਲੋਕਾਂ ਦੀ ਮੌਤ ਹੋ ਗਈ ਹੈ ਤੇ ਕਈ ਲੋਕ ਮਲਬੇ ਹੇਠ ਦੱਬੇ ਹੋਏ ਨੇ। ਧਮਾਕੇ ਨਾਲ ਆਲੇ-ਦੁਆਲੇ ਦੀਆਂ ਕਈ ਇਮਾਰਤਾਂ ਵੀ ਮਲਬੇ 'ਚ ਤਬਦੀਲ ਹੋ ਗਈਆਂ ਨੇ। ਪ੍ਰਸ਼ਾਸਨਿਕ ਟੀਮਾਂ ਮੌਕੇ 'ਤੇ ਰਾਹਤ ਕਾਰਜਾਂ 'ਚ ਜੁਟੀਆਂ ਹੋਈਆਂ ਨੇ। 
 

NEXT VIDEOS