Punjab

ਧੂਰੀ ਪ੍ਰਸ਼ਾਸਨ ਹੋਇਆ ਸਖ਼ਤ,ਕਿਸਾਨਾਂ 'ਤੇ ਪਰਚੇ ਦਰਜPunjabkesari TV

4 years ago

ਪਰਾਲੀ ਨੂੰ ਅੱਗ ਲਗਾਉਣ ਵਾਲਿਆਂ 'ਤੇ ਧੂਰੀ ਪ੍ਰਸ਼ਾਸਨ ਨੇ ਪੂਰੀ ਤਰ੍ਹਾਂ ਨਾਲ ਕਮਰ ਕਸ ਲਈ ਹੈ। ਪ੍ਰਸ਼ਾਸਨ ਵੱਲੋਂ ਕਿਸਾਨਾਂ ਨੂੰ ਪਰਾਲੀ ਨਾ ਸਾੜਣ ਦੀ ਸਖਤ ਹਿਦਾਇਤ ਦਿੱਤੀ ਜਾ ਰਹੀ ਹੈ...ਐੱਸ.ਡੀ.ਐੱਮ ਸਤਵੰਤ ਸਿੰਘ ਨੇ ਦੱਸਿਆ ਕਿ ਹੁਣ ਤੱਕ 28 ਦੇ ਕਰੀਬ ਪਰਚੇ ਦਰਜ ਕੀਤੇ ਜਾ ਚੁੱਕੇ ਹਨ ਜਦਕਿ 15 ਦੇ ਕਰੀਬ ਗ੍ਰਿਫ਼ਤਾਰੀ ਕੀਤੀ ਜਾ ਚੁੱਕੀ ਹੈ।ਉਨ੍ਹਾਂ ਨੇ ਦੱਸਿਆ ਕਿ ਹਰ ਪਿੰਡ 'ਚ 2 ਪਰਵਾਰੀਆਂ ਦੀ ਟੀਮ ਨਿਗਰਾਨੀ ਕਰ ਰਹੀਆਂ ਨੇ...ਇਸ ਦੌਰਾਨ ਜੇਕਰ ਕੋਈ ਕਿਸਾਨ ਪਰਾਲੀ ਨੂੰ ਅੱਗ ਲਗਾਉਂਦਾ ਫੜਿਆ ਜਾਂਦਾ ਹੈ ਤਾਂ ਉਸਦੀ ਜ਼ਮੀਨ ਦੀ ਨਿਸ਼ਾਨਦਹੀ ਕਰਕੇ ਲਾਲ ਲਕੀਰ 'ਚ ਦਰਜ ਕੀਤੀ ਜਾਂਦੀ ਹੈ।