Punjab

ਬੰਦੀ ਸਿੱਖਾਂ ਦੀ ਰਿਹਾਈ ਲਈ Sikh Organization ਨੇ ਕੱਸੀ ਕਮਰPunjabkesari TV

4 years ago

ਜੱਥੇਦਾਰ ਜਗਤਾਰ ਸਿੰਘ ਹਵਾਰਾ ਵਲੋਂ ਬਣਾਈ 21 ਮੈਂਬਰੀ ਕਮੇਟੀ ਦੇ ਮੈਂਬਰਾਂ ਵਲੋਂ ਅੰਮ੍ਰਿਤਸਰ 'ਚ ਪ੍ਰੈਸ ਕਾਨਫਰੰਸ ਕੀਤੀ ਗਈ.....ਕਮੇਟੀ ਵਲੋਂ ਇਹ ਕਾਨਫਰੰਸ ਖਾਸ ਤੌਰ 'ਤੇ ਜੇਲਾਂ 'ਚ ਬੰਦ ਬੰਦੀ ਸਿੱਖਾਂ ਦੀ ਰਿਹਾਈ ਨੂੰ ਮੁੱਖ ਰੱਖ ਕੇ ਕੀਤੀ ਗਈ.....ਕਮੇਟੀ ਦੇ ਬੁਲਾਰੇ ਬਲਜਿੰਦਰ ਸਿੰਘ ਨੇ ਸਰਕਾਰ ਨੂੰ ਅਲਟੀਮੇਟਮ ਦਿੰਦੇ ਹੋਏ 24 ਅਗਸਤ ਤੱਕ ਦਾ ਸਮਾਂ ਦਿੱਤਾ ਹੈ ਤੇ ਮੰਗ ਕੀਤੀ ਹੈ ਕਿ ਸਰਕਾਰ ਸਜ਼ਾ ਭੁਗਤ ਚੁੱਕੇ ਬੰਦੀ ਸਿੱਖਾਂ ਨੂੰ ਜਲਦ ਰਿਹਾਅ ਕਰੇ....ਇਸ ਦੇ ਨਾਲ ਹੀ ਜੱਗੀ ਜੌਹਲ ਨੂੰ ਤਿਹਾੜ ਜੇਲ ਤੋਂ ਮੁੜ ਪੰਜਾਬ ਦੀ ਜੇਲ 'ਚ ਸ਼ਿਫਟ ਕਰਨ ਦੀ ਮੰਗ ਵੀ ਰੱਖੀ ਗਈ...ਇਸ ਤੋਂ ਇਲਾਵਾ ਉਨ੍ਹਾਂ ਕਿਹਾ ਕਿ ਨਵਾਂ ਸ਼ਹਿਰ 'ਚ ਜਿਨ੍ਹਾਂ ਤਿੰਨ ਸਿੱਖ ਨੌਜਵਾਨਾਂ ਨੂੰ ਸਿੱਖ ਇਤਿਹਾਸ ਦੀ ਸਮਗਰੀ ਰੱਖਣ 'ਤੇ ਉਮਰ ਕੈਦ ਦੀ ਸਜ਼ਾ ਦਿੱਤੀ ਗਈ ਹੈ ਉਨ੍ਹਾਂ ਦੀ ਸਜ਼ਾ ਮੁਆਫ ਕੀਤੀ ਜਾਵੇ.....