Punjab

ਬੇਅਦਬੀ ਅਤੇ ਗੋਲੀਕਾਂਡ ਦੇ ਖੁਲਾਸੇ ਕਰੇਗਾ ਡੇਰਾ ਮੁਖੀ ਗੁਰਮੀਤ ਰਾਮ ਰਹੀਮ !Punjabkesari TV

5 years ago

ਗੁਰੂ ਗਰੰਥ ਸਾਹਿਬ ਜੀ ਦੀ ਬੇਅਦਬੀ,  ਬਹਿਬਲ ਕਲਾਂ ਅਤੇ ਕੋਟਕਪੂਰਾ ਗੋਲ਼ੀਕਾਂਡ ਦੀ ਪੜਤਾਲ ਕਰ ਰਹੀ SIT ਹੁਣ ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਤੋਂ ਪੁੱਛਗਿੱਛ ਕਰੇਗੀ,,,,,,, ਫ਼ਰੀਦਕੋਟ ਅਦਾਲਤ ਨੇ ਐਸਆਈਟੀ ਨੂੰ ਡੇਰਾ ਮੁਖੀ ਤੋਂ ਪੁੱਛਗਿੱਛ ਕਰਨ ਦੀ ਇਜਾਜ਼ਤ ਦੇ ਦਿੱਤੀ ਹੈ,,,,,,,, ਗੁਰਮੀਤ ਰਾਮ ਰਹੀਮ ਰੋਹਤਕ ਦੀ ਸੁਨਾਰੀਆ ਜੇਲ੍ਹ ਵਿੱਚ ਬਲਾਤਕਾਰ ਅਤੇ ਕਤਲ ਦੇ ਦੋਸ਼ਾਂ ਵਿੱਚ ਸਜ਼ਾ ਕੱਟ ਰਿਹਾ ਹੈ,,,,,,, ਐਸਆਈਟੀ ਕਿਸੇ ਵੇਲੇ ਵੀ ਉਸ ਕੋਲ ਜੇਲ੍ਹ ਵਿੱਚ ਜਾ ਕੇ ਪੁੱਛਗਿੱਛ ਕਰ ਸਕਦੀ ਹੈ,,,,,, ਐਸਆਈਟੀ ਨੇ ਗੁਰੂ ਗ੍ਰੰਥ ਸਾਹਿਬ ਦੀ ਬਰਗਾੜੀ ਵਿਚ ਹੋਈ ਬੇਅਦਬੀ ਮਾਮਲੇ ਵਿੱਚ ਡੇਰਾ ਪ੍ਰੇਮੀਆਂ ਦੀ ਗ੍ਰਿਫ਼ਤਾਰੀ ਦੇ ਚੱਲਦਿਆਂ ਅਤੇ ਤਫਤੀਸ਼ ਵਿੱਚ ਵਾਰ-ਵਾਰ ਡੇਰਾ ਸਿਰਸਾ ਦੀ ਸ਼ਮੂਲੀਅਤ ਦਾ ਜ਼ਿਕਰ ਹੋਣ ਕਾਰਨ ਡੇਰਾ ਮੁਖੀ ਤੋਂ ਪੁੱਛਗਿੱਛ ਕਰਨ ਲਈ ਅਦਾਲਤ ਤੋਂ ਆਗਿਆ ਮੰਗੀ ਸੀ,,,,,,