PUNJAB 2019

ਮੌਸਮ ਵਿਭਾਗ ਦੀ ਭਵਿੱਖਵਾਣੀ: ਅਜੇ ਨਹੀਂ ਮਿਲੇਗੀ ਠੰਡ ਤੋਂ ਰਾਹਤPunjabkesari TV

1 views one month ago

26 ਜਨਵਰੀ ਗਣਤੰਤਰ ਦਿਹਾੜੇ ਮੌਕੇ ਲੋਕਾਂ ਨੂੰ ਸੰਘਣੀ ਧੁੰਦ ਦਾ ਸਾਹਮਣਾ ਕਰਨਾ ਪੈ ਸਕਦਾ ਹੈ, ਅਤੇ 27 ਜਨਵਰੀ ਸੋਮਵਾਰ ਨੂੰ ਸੂਬੇ ਦੇ ਕਈ ਹਿੱਸਿਆਂ ਦੇ ਵਿੱਚ ਮੀਂਹ ਵੀ ਪੈ ਸਕਦਾ ਹੈ। ਇਹ ਭਵਿਖਵਾਣੀ ਲੁਧਿਆਣਾ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਮੌਸਮ ਵਿਭਾਗ ਵੱਲੋਂ ਕੀਤੀ ਗਈ ਹੈ। ਆਉਂਦੇ ਸੋਮਵਾਰ ਤੋਂ ਮੰਗਲਵਾਰ ਤੱਕ ਪੰਜਾਬ ਦੇ ਕਈ ਹਿੱਸਿਆਂ ਦੇ ਵਿੱਚ ਸੰਘਣੀ ਧੁੰਦ ਦੇ ਨਾਲ ਮੀਂਹ ਪੈਣ ਦੇ ਆਸਾਰ ਵੀ ਹਨ, ਜਿਸ ਨਾਲ ਦਿਨ ਦੇ ਤਾਪਮਾਨ ਅਤੇ ਰਾਤ ਦੇ ਤਾਪਮਾਨ ਦੇ ਵਿੱਚ ਹੋਰ ਵੀ ਗਿਰਾਵਟ ਦਰਜ ਕੀਤੀ ਜਾਵੇਗੀ ਅਤੇ ਸੂਬਾ ਵਾਸੀਆਂ ਨੂੰ ਜਨਵਰੀ ਮਹੀਨੇ ਦੇ ਆਖਰ ਤੱਕ ਠੰਡ ਤੋਂ ਫਿਲਹਾਲ ਕੋਈ ਰਾਹਤ ਨਹੀਂ ਮਿਲੇਗੀ.. ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਦੇ ਮੌਸਮ ਵਿਭਾਗ ਦੀ ਮੁੱਖੀ ਡਾ ਪ੍ਰਭਜੋਤ ਕੌਰ ਨੇ ਇਸ ਸਬੰਧੀ ਜਾਣਕਾਰੀ ਦਿੱਤੀ।