Punjab

ਅੰਮ੍ਰਿਤਸਰ 'ਚ ਕੋਰੋਨਾ ਦਾ ਕਹਿਰ, 12 ਨਵੇਂ ਮਾਮਲੇ ਆਏ ਸਾਹਮਣੇPunjabkesari TV

3 years ago

-ਇਸ ਵੇਲੇ ਦੀ ਵੱਡੀ ਖ਼ਬਰ ਅੰਮ੍ਰਿਤਸਰ ਜ਼ਿਲ੍ਹੇ ਤੋਂ ਆ ਰਹੀ ਹੈ.........ਅੱਜ 12 ਨਵੇਂ ਕੋਰੋਨਾ ਵਾਇਰਸ ਦੇ ਪਾਜ਼ੇਟਿਵ ਮਾਮਲੇ ਸਾਹਮਣੇ ਆਏ ਹਨ....ਪੁਸ਼ਟੀ ਕਰਦੇ ਹਏ ਸਿਵਲ ਸਰਜਨ ਡਾ. ਜੁਗਲ ਕਿਸ਼ੋਰ ਦੇ ਦੱਸਿਆ ਕਿ 
ਅੱਜ 12 ਵਿਅਕਤੀਆਂ ਦੀ ਰਿਪੋਰਟ ਪਾਜ਼ੇਟਿਵ ਆਈ ਹੈ...ਇਨ੍ਹਾਂ 'ਚੋਂ 5 ਮਾਨਾਂਵਾਲਾ ਬਲਾਕ, 5 ਬਾਬਾ ਬਕਾਲਾ, ਦੋ ਸ਼ਹਿਰੀ ਖੇਤਰ ਨਾਲ ਸਬੰਧਿਤ ਹਨ... ਇਸ ਦੀ ਪੁਸ਼ਟੀ ਸਿਵਲ ਸਰਜਨ ਡਾ. ਜੁਗਲ ਕਿਸ਼ੋਰ ਨੇ ਕੀਤੀ।.ਦੱਸ ਦੇਈਏ ਕਿ ਇਸ ਨਾਲ ਜ਼ਿਲੇ 'ਚ ਹੁਣ ਮਰੀਜ਼ਾਂ ਦੀ ਕੁਲ ਗਿਣਤੀ 374 ਹੋ ਚੁੱਕੀ ਹੈ... ਜ਼ਿਲ੍ਹੇ 'ਚ ਕੋਵਿਡ-19 ਦੇ ਕਾਰਨ 7 ਲੋਕਾਂ ਦੀ ਮੌਤ ਵੀ ਹੋ ਚੁੱਕੀ ਹੈ.....ਰਾਹਤ ਦੀ ਗੱਲ ਕਰੀਏ ਹੁਣ ਤੱਕ 306 ਵਿਅਕਤੀਆਂ ਨੂੰ ਘਰ ਭੇਜਿਆ ਦਿੱਤਾ ਗਿਆ। ਕੋਰੋਨਾ ਵਾਇਰਸ ਜ਼ਿਲ੍ਹੇ 'ਚ ਪੂਰੀ ਤਰ੍ਹਾਂ ਆਪਣੇ ਪੈਰ ਪਸਾਰ ਚੁੱਕਾ ਹੈ....ਜ਼ਿਲੇ 'ਚ ਕੋਰੋਨਾ ਦੇ ਮਾਮਲਿਆਂ 'ਚ ਦਿਨ ਬ ਦਿਨ ਵਾਧਾ ਹੋ ਰਿਹਾ ਹੈ.... ਕੋਰੋਨਾ ਨੂੰ ਲੈ ਕੇ ਸਰਕਾਰ ਵੱਲੋ ਲਗਾਤਾਰ ਹਦਾਇਤਾਂ ਜਾਰੀ ਕੀਤੀ ਗਈਆਂ ਹਨ  ਕਿ ਬਾਹਰ ਨਿਕਲਣ ਵਕਤ ਆਪਣਾ ਮੂੰਹ ਮਾਸਕ ਨਾਲ ਢੱਕ ਕੇ ਰੱਖੋ, ਕਿਸੇ ਵੀ ਚੀਜ਼ ਨੂੰ ਛੂਹਣ ਤੋਂ ਬਾਅਦ ਜਾਂ ਕਿਸੇ ਵਸਤੂ ਦਾ ਲੈਣ ਦੇਣ ਕਰਨ ਤੋਂ ਬਾਅਦ ਆਪਣੇ ਹੱਥ ਚੰਗੀ ਤਰ੍ਹਾਂ ਸਾਫ਼ ਕਰੋ , ਇਸ ਤੋਂ ਇਲਾਵਾ ਕਿਸੇ ਜ਼ਰੂਰੀ ਕੰਮ ਤੋਂ ਬਿਨਾਂ ਘਰੋਂ ਬਾਹਰ ਨਾ ਜਾਓ ਅਤੇ ਆਪਣੇ-ਆਪ ਨੂੰ ਘਰ ਵਿਚ ਹੀ ਰੱਖੋ.........
 

NEXT VIDEOS