Punjab

ਕਿਸਾਨਾਂ ਦੇ ਹੱਕ 'ਚ ਪ੍ਰਕਾਸ਼ ਸਿੰਘ ਬਾਦਲ ਦੀ ਦਹਾੜ, ਵਾਪਸ ਕੀਤਾ ਪਦਮ ਵਿਭੂਸ਼ਣ ਪੁਰਸਕਾਰPunjabkesari TV

3 years ago

ਇਸ ਵੇਲੇ ਦੀ ਵੱਡੀ ਖ਼ਬਰ ਪੰਜਾਬ ਤੋਂ ਆ ਰਹੀ ਹੈ.... ਕਿਸਾਨ ਅੰਦੋਲਨ ਦੇ ਸਮਰਥਨ ਵਿਚ ਆਏ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਨੇ ਵੱਡਾ ਐਲਾਨ ਕਰ ਦਿੱਤਾ ਹੈ.... ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਪਦਮ ਵਿਭੂਸ਼ਣ ਪੁਰਸਕਾਰ ਵਾਪਸ ਕਰਨ ਦਾ ਐਲਾਨ ਕੀਤਾ ਹੈ..... ਕਿਸਾਨਾਂ ਦੀ ਹਮਾਇਤ ਵਿਚ ਬਾਦਲ ਨੇ ਇਹ ਫੈਸਲਾ ਲਿਆ ਹੈ.... ਦੱਸ ਦੇਈਏ ਕਿ ਇਸ ਤੋਂ ਪਹਿਲਾਂ ਕਈ ਖਿਡਾਰੀ, ਕਲਾਕਾਰ ਵੀ ਆਪਣੇ ਕੌਮੀ ਐਵਾਰਡ ਵਾਪਸ ਕਰਨ ਦਾ ਐਲਾਨ ਕਰ ਚੁੱਕੇ ਨੇ.....ਕਿਸਾਨ ਅੰਦੋਲਨ ਪੰਜਾਬ ਤੋਂ ਲੈ ਕੇ ਵਿਦੇਸ਼ਾਂ ਤੱਕ ਭੱਖਿਆ ਹੋਇਆ ਹੈ.... ਇਸ ਮੁੱਦੇ ਨੂੰ ਲੈ ਕੇ ਪਹਿਲਾਂ ਹਰਸਿਮਰਤ ਕੌਰ ਬਾਦਲ ਕੇਂਦਰੀ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਦੇ ਚੁੱਕੇ ਨੇ ਅਤੇ ਸ਼੍ਰੋਮਣੀ ਅਕਾਲੀ ਦਲ, ਭਾਜਪਾ ਨਾਲ ਗਠਜੋੜ ਵੀ ਤੋੜ ਚੁੱਕਾ ਹੈ...